॥ਪਾਤਸ਼ਾਹੀ10॥.Org

....ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਸਨਾ ਤੋਂ ਉਚਾਰੀ ਗਈ ਪਾਵਨ ਬਾਣੀ ਦਾ ਸੰਗ੍ਰਿਹ

  • Increase font size
  • Default font size
  • Decrease font size

ਪ੍ਰਿਥਮ ਭਗੌਤੀ ਸਿਮਰ ਕੈ....- ਭਾਈ ਕਾਹਨ ਸਿੰਘ ਨਾਭਾ

E-mail Print PDF

ਪ੍ਰਿਥਮ ਭਗੌਤੀ ਸਿਮਰ ਕੈ....। 

ਭਾਈ ਕਾਹਨ ਸਿੰਘ ਨਾਭਾ 

ਹਿੰਦੂ: ਸਿੱਖਾਂ ਦਾ ਨਿਤ ਅਰਦਾਸ ਵੇਲੇ ਪੜਨਾ ਕਿ:

ਪ੍ਰਿਥਮ ਭਗੌਤੀ ਸਿਮਰ ਕੈ....।

ਸਾਫ ਸਿਧ ਕਰਦਾ ਹੈ ਕਿ ਖਾਲਸਾ ਧਰਮ ਵਿਚ ਦੇਵੀ ੳਪਾਸਨਾ ਹੈ।  ਅਸਲ ਵਿਚ ਭਗੌਤੀ ਪਦ ਸੰਸਕ੍ਰਿਤ ਭਗਵਤੀ ਹੈ, ਜਿਸ ਦਾ ਅਰਥ ਦੇਵੀ ਹੈ।  ਗੁਰੂ ਗੋਬਿੰਦ ਸਿੰਘ ਜੀ ਫਾਰਸੀ ਅੱਖਰਾਂ ਵਿਚ ਆਪਣੀ ਕਵਿਤਾ ਲਿਖਿਆ ਕਰਦੇ ਸੇ, ਸੋ ਭਗਵਤੀ ਔਰ ਭਗੌਤੀ ਇਕੋ ਪੜ੍ਹਿਆ ਜਾਂਦਾ ਹੈ।  ਗੁਰਮੁਖੀ ਲਿਖਾਰੀਆਂ ਨੇ ਅਸਲ ਸ਼ੁਧ ਪਾਠ ਸਮਝੇ ਬਿਨਾ ਭਗਵਤੀ ਦੀ ਥਾਂ ਭਗੌਤੀ ਲਿਖ ਦਿਤਾ ਹੈ। 

 

ਸਿੱਖ: ਭਗੌਤੀ ਪਦ ਪਰ ਗੁਰਮਤਿ ਸੁਧਾਰਕ ਵਿਚ ਚਰਚਾ ਕੀਤੀ ਗਈ ਹੈ, ਆਪ ਉਸ ਨੂੰ ਦੇਖ ਕੇ ਸੰਸਾ ਮਿਟਾ ਸਕਦੇ ਹੋ, ਪਰ ਅਸੀਂ ਆਪ ਨੂੰ ਦੋ ਚਾਰ ਪ੍ਰਸ਼ਨ ਕਰਦੇ ਹਾਂ ਜਿਨ੍ਹਾਂ ਤੋਂ ਆਪ ਦੀ ਤਸੱਲੀ ਹੋ ਜਾਏਗੀ।

 

(ੳ) ਚੰਡੀ ਦੀ ਵਾਰ ਵਿਚ ਪਾਠ ਹੈ:

ਲਈ ਭਗੌਤੀ ਦੁਰਗ ਸ਼ਾਹ ਵਰਜਾਗਨ ਭਾਰੀ॥

ਲਾਈ ਰਾਜੇ ਸੁੰਭ ਨੂੰ ਰਤ ਪੀਏ ਪਿਆਰੀ॥

ਕੀ ਇਸ ਦਾ ਭਾਵ ਇਹ ਹੈ ਕਿ ਦੁਰਗਾ ਨੇ ਭਗਵਤੀ (ਦੇਵੀ) ਫੜ ਕੇ ਰਾਜੇ ਸੁੰਭ ਦੇ ਸਿਰ ਵਿਚ ਮਾਰੀ, ਜਿਸ ਨੇ ਉਸ ਦਾ ਲਹੂ ਚੱਖਿਆ?

(ਅ) ਕੀ ਗੁਰੂ ਅਰਜਨ ਸਾਹਿਬ ਭੀ ਫਾਰਸੀ ਅੱਖਰਾਂ ਵਿਚ ਸ਼ਬਦ ਲਿਖਿਆ ਕਰਦੇ ਸੇ, ਜਿਨ੍ਹਾਂ ਦੀ ਨਕਲ ਕਰਨ ਵੇਲੇ ਭਾਈ ਗੁਰਦਾਸ ਜੀ ਧੋਖਾ ਖਾ ਗਏ? ਦੇਖੋ! ਸੁਖਮਨੀ ਦਾ ਪਾਠ:

ਭਗਉਤੀ ਭਗਵੰਤ ਭਗਤਿ ਕਾ ਰੰਗ॥

ਸਗਲ ਤਿਆਗੈ ਦੁਸਟ ਕਾ ਸੰਗੁ॥

ਸਾਧਸੰਗਿ ਪਾਪਾ ਮਲੁ ਖੋਵੈ॥

ਤਿਸ ਭਗਉਤੀ ਕੀ ਮਤਿ ਊਤਮ ਹੋਵੈ॥....

ਹਰਿ ਕੇ ਚਰਨ ਹਿਰਦੈ ਬਸਾਵੈ॥

ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ॥

 ਕਿਉਂ ਸਾਹਿਬ!  ਇਹ ਭਗੌਤੀ ਹੈ ਜਾਂ ਭਗਵਤੀ? ਔਰ ਇਸਤ੍ਰੀ ਲਿੰਗ ਹੈ ਜਾਂ ਪੁਲਿੰਗ?

 (ੲ) ਭਗੌਤੀ ਸਤੋਤ੍ਰ ਔਰ ਭਾਈ ਗੁਰਦਾਸ ਜੀ ਦੀ ਬਾਣੀ ਵਿਚ ਲਿਖਿਆ ਹੈ:                       

ਨਮੋ ਸ੍ਰੀ ਭਗੌਤੀ ਭਢੈਲੀ ਸਰੋਹੀ॥  (ਭਗਉਤੀ ਸਤੋਤ੍ਰ ਸਤਰ 1)

....ਨਾਉ ਭਗੌਤੀ ਲੋਹ ਘੜਾਯਾ।...॥26॥ (ਭਾਈ ਗੁਰਦਾਸ, ਵਾਰ 25)

ਕੀ ਭਗਵਤੀ (ਦੇਵੀ) ਨੂੰ ਸਾਣ ਪਰ ਬਾਢ ਚੜ੍ਹਾਇਆ ਜਾਂਦਾ ਹੈ? ਔਰ ਕੀ ਉਹ ਲੋਹੇ ਦੀ ਘੜੀ ਹੋਈ ਹੈ? ਮੇਰੇ ਪ੍ਰੇਮੀ ਹਿੰਦੂ ਜੀ! ਦਬਿਸਤਾਨਿ ਮਜ਼ਿਹਬਦੇ ਕਰਤਾ ਨੇ ਇਕ ਅੱਖੀਂ ਦੇਖਿਆ ਪ੍ਰਸੰਗ ਦੇਵੀ ਦਾ ਲਿਖਿਆ ਹੈ, ਜਿਸ ਤੋਂ ਗੁਰਸਿੱਖਾਂ ਵਿਚ ਦੇਵੀ ਦੇ ਸਨਮਾਨ ਦੀ ਅਸਲੀਅਤ ਪ੍ਰਗਟ ਹੁੰਦੀ ਹੈ, ਧਿਆਨ ਦੇ ਕੇ ਸੁਣੀਏ:

ਗੁਰੂ ਹਰਿਗੋਬਿੰਦ ਜੀ ਕੀਰਤਪੁਰ ਪਹੁੰਚੇ, ਜੋ ਰਾਜਾ ਤਾਰਾ ਚੰਦ ਦੀ ਰਾਜਧਾਨੀ ਵਿਚ ਸੀ, ਉਥੋਂ ਦੇ ਲੋਕ ਮੂਰਤੀ ਪੂਜਕ ਸਨ।  ਪਹਾੜ ਦੇ ਸਿਰ ਪਰ ਇਕ ਨੈਣਾਂ ਦੇਵੀ ਦਾ ਮੰਦਰ ਸੀ, ਜਿਸ ਨੂੰ ਪੂਜਣ ਲਈ ਆਸ ਪਾਸ ਦੇ ਲੋਕ ਆਇਆ ਕਰਦੇ ਸਨ।  ਇਕ ਭੈਰੋਂ ਨਾਮੀ ਗੁਰੂ ਦੇ ਸਿਖ ਨੇ ਮੰਦਰ ਵਿਚ ਪਹੁੰਚ ਕੇ ਨੈਣਾ ਦੇਵੀ ਦਾ ਨੱਕ ਤੋੜ ਸੁਟਿਆ। ਇਸ ਗਲ ਦੀ ਚਰਚਾ ਸਾਰੇ ਫੈਲ ਗਈ, ਪਹਾੜੀ ਰਾਜਿਆਂ ਨੇ ਗੁਰੂ ਸਾਹਿਬ ਪਾਸ ਪਹੁੰਚ ਕੇ ਸਿੱਖ ਦੀ ਸ਼ਿਕਾਇਤ ਕੀਤੀ। ਗੁਰੂ ਸਾਹਿਬ ਨੇ ਭੈਰੋਂ ਸਿੱਖ ਨੂੰ ਰਾਜਿਆਂ ਦੇ ਸਾਹਮਣੇ ਬੁਲਾ ਕੇ ਪੁਛਿਆ, ਤੇ ਉਸ ਨੇ ਆਖਿਆ ਕਿ ਦੇਵੀ ਤੋਂ ਪੁੱਛਣਾ ਚਾਹੀਦਾ ਹੈ ਕਿ ਉਸ ਦਾ ਨੱਕ ਕਿਸ ਨੇ ਤੋੜਿਆ ਹੈ? ਇਸ ਪਰ ਰਾਜਿਆਂ ਨੇ ਭੈਰੋਂ ਨੂੰ ਆਖਿਆ ਕਿ ਹੇ ਮੂਰਖ! ਕਦੇ ਦੇਵੀ ਭੀ ਗੱਲਾਂ ਕਰ ਸਕਦੀ ਹੈ? ਭੈਰੋਂ ਨੇ ਹਸ ਕੇ ਜਵਾਬ ਦਿਤਾ ਕਿ ਜੋ ਦੇਵੀ ਬੋਲ ਨਹੀਂ ਸਕਦੀ ਔਰ ਆਪਣੇ ਅੰਗਾਂ ਨੂੰ ਨਹੀਂ ਬਚਾ ਸਕਦੀ, ਤੁਸੀਂ ਉਸ ਤੋਂ ਨੇਕੀ ਦੀ ਕੀ ਉਮੀਦ ਰਖਦੇ ਹੋ? ਇਸ ਗਲ ਨੂੰ ਸੁਣ ਕੇ ਰਾਜੇ ਚੁੱਪ ਹੋ ਗਏ।

Comments (7)
  • Dharamvir Singh  - Dhanwaad!!
    < p > . . . < / p >
  • varinderpal singh  - too good.
    < p > . . . < / p >
  • Kiratveer Singh  - Singh
    < p > . . . < / p >
  • GurmeetSINGH  - DHANVAD JI
    < p > . . . < / p >
  • SEWA SINGH  - BOHAT UMDA
    < p > . . . < / p >
  • BALJIT SINGH  - Waheguru Kirpa karan Ji
    < p > . . . < / p >
  • shinderpal kaur
    < p > . . . < / p >
Only registered users can write comments!
 
Banner

Featured Videos

Smallest Beerh of Sri Dasam GranthThis first copy of the beerh was created by Bhai Balwinder Singh (Takhat Sri Hazur Sahib) and was presented to 'Sant Sipahi' magazine
Giani Gurbachan Singh, Jathedar Sri Akal Takhat SahibGiani Gurbachan Singh, Jathedar Sri Akal Takhat Sahib, talks about maryada and his tenure as sevadaar at Sri Darbar Sahib, Muktsar Sahib. He mentions how, he as a sevadaar, used to perform seva of doing parkash and taking hukamnama from Sri Guru Granth Sahib and Sri Dasam Granth Sahib

Gurbani Recitation with Translation

Banner

New Book Released

Banner
Banner
Banner

Thus said the Master...

ਆਦਿ ਪੁਰਖ ਜਿਨ ਏਕੁ ਪਛਾਨਾ, ਦੁਤੀਆ ਭਾਵ ਨ ਮਨ ਮਹਿ ਆਨਾ।  (ਚੌਬੀਸ, 21)

Sri Guru Gobind Singh Sahib
Chaubees Avtar

Stay Tuned!

Banner
Join us on Facebook and keep yourself updated with the contents of this website

Gurmukhs on Sri Dasam Granth

Banner
Bhai Kahn Singh Nabha
Banner
Prof. Puran Singh
Banner
Sirdar Kapur Singh
Banner
Shaheed Sant Jarnail Singh Bhindranwale
Banner
Giani Sant Singh Maskeen
Banner
Bhai Sahib Randhir Singh
Banner
Prof Sahib Singh

Guru's Sikhs

ਪਢਕੈ ਤਿਹਾਰੀ ਬਾਨੀ ਸ੍ਰੀਮਨ ਗੋਬਿੰਦ ਸਿੰਘ,
ਜੀਵਨ ਮੁਕਤ ਜਨ ਹੋਯ ਰਹੈਂ ਅਗ ਮੈ
ਸਾਧੁ ਮੇਨ ਸ਼ੇਰਪਨ ਸ਼ੇਰ ਮੇਨ ਸਾਧੁਮਨ,
ਦੋਊ ਪਨ ਦੇਖਿਯਤ ਆਪ ਹੀ ਕੇ ਮਗ ਮੇ
ਗਵਾਲ ਕਵਿ ਅਦਭੁਤ ਬਾਤੇ ਕਹੋਂ ਕੌਨ ਕੌਨ,
ਭੌਨ ਨੌਨ ਜ਼ਾਹਰ ਜ਼ਹੂਰ ਪਗ ਪਗ ਮੇ
ਸਿਖ ਜੇ ਤਿਹਾਰੇ ਸਭ ਸੰਗਯਾ ਮਾਹਿ ਸਿੰਘ ਭਯੇ,
ਸਮਰ ਮੇ ਸਿੰਘ ਭਯੇ ਸਿੰਘ ਭਯੇ ਜਗ ਮੇ 

(ਕਵੀ ਗਵਾਲ, ਗੁਰ ਮਹਿਮਾ ਰਤਨਾਵਲੀ. ਪੰਨਾ 253)

 

 

Share This Article

Corrupted!

Banner